ਟਰੈਵਲ ਏਜੰਟ ਦੀ ਗੱਡੀ ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਤਰਨਤਾਰਨ (ਦ ਸਟੈਲਰ ਨਿਊਜ਼), ਪਲਕ। ਬੀਤੀ ਰਾਤ ਕੁੱਝ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਟਰੈਵਲ ਏਜੰਟ ਦੀ ਗੱਡੀ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਟਰੈਵਲ ਏਜੰਟ ਨੇ ਗੱਡੀ ਭਜਾ ਕੇ ਆਪਣੀ ਜਾਨ ਬਚਾਈ। ਪੀੜਤ ਏਜੰਟ ਜੁਗਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰਾਮਪੁਰ ਭੂਤਵਿੰਡ ਨੇ ਦੱਸਿਆ ਕਿ ਬੀਤੀ ਰਾਤ ਆਪਣਾ ਇਮੀਗ੍ਰੇਸ਼ਨ ਦਫ਼ਤਰ ਬੰਦ ਕਰਕੇ ਆਪਣੇ ਪਿੰਡ ਪਰਤ ਰਿਹਾ ਸੀ। ਇਸ ਦੌਰਾਨ ਕੁੱਝ ਮੋਟਰਸਾਈਕਲ ਸਵਾਰ ਆਏ ਤਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਜੁਗਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਦਰਖਾਸਤਾਂ ਵੀ ਦਿੱਤੀਆਂ ਗਈਆਂ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਤੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ।

Advertisements

LEAVE A REPLY

Please enter your comment!
Please enter your name here