ਪਾਰਟੀ ਪ੍ਰਧਾਨ ਪਰਮਜੀਤ ਔਜਲਾ ਨੇ ਐਸਐਸਪੀ ਕਪੂਰਥਲਾ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਅੰਬੇਦਕਰ ਸੰਘਰਸ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਆਪਣੀਆਂ ਮੰਗਾ ਸਬੰਧੀ ਇੱਕ ਮੰਗ ਪੱਤਰ ਐਸ.ਐਸ.ਪੀ ਕਪੂਰਥਲਾ ਨੂੰ ਦਿੱਤਾ ਗਿਆ ਜਿਸ ਵਿੱਚ ਉਹਨਾਂ ਮੰਗ ਕੀਤੀ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਅੰਬੇਦਕਰ ਸੰਘਰਸ਼ ਪਾਰਟੀ ਪ੍ਰਧਾਨ ਨੂੰ ਗੈਂਗਸਟਰਾਂ ਦਾ ਨਾਮ ਲੈ ਕੇ ਧਮਕੀਆਂ ਦੇਣ ਵਾਲੇ ਅਨਸਰਾ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

Advertisements

ਇਸ ਮੋਕੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ ਦਿਨ ਬੱਦ ਤੋਂ ਬੱਦਤਰ ਹੁੰਦੇ ਜਾ ਰਹੇ ਹਨ ਅਤੇ ਗੈਂਗਸਟਾਰਾਂ ਵਲੋਂ ਸ਼ਰੇਆਮ ਭੋਲੇ ਭਾਲੇ ਲੋਕਾਂ ਨੂੰ ਧਮਕੀਆਂ ਦੇ ਕੇ ਗੋਲੀਆਂ ਮਾਰੀਆ ਜਾ ਰਹੀਆਂ ਹਨ ਅਤੇ ਅਮਨ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਹਨਾਂ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਪੁਲਿਸ ਵਲੋਂ ਸ਼ਰਾਰਤੀ ਅਨਸਰਾ ਵਿਰੁੱਧ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤੇਂ ਅੰਬੇਦਕਰ ਸੰਘਰਸ਼ ਪਾਰਟੀ ਵਲੋਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੋਕੇ ਰਾਕੇਸ਼, ਸਤਪਾਲ, ਕੁਲਦੀਪ, ਅਮਰੀਕ ਸਿੰਘ, ਕਰਨਪ੍ਰੀਤ ਸਿੰਘ, ਮਨਪ੍ਰੀਤ ਆਦਿ ਹਾਜਰ ਸਨ।

LEAVE A REPLY

Please enter your comment!
Please enter your name here