
ਫਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਰੋਜ਼ਪੁਰ ਵਿੱਚ ਦੇਰ ਰਾਤ ਧੁੰਦ ਕਾਰਨ ਪਿੰਡ ਨਵਾਂ ਪੁਰਬਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਉਮਰ 16 ਸਾਲਾ ਵਾਸੀ ਖਾਨਪੁਰ, ਤੇ ਜ਼ਖਮੀ ਨੌਜ਼ਵਾਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਖਾਨਪੁਰ ਅਤੇ ਰਾਹੁਲ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਦੀਪ ਦੀ ਭੈਣ ਦਾ ਵਿਆਹ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਪੈਲੇਸ ਵਿੱਚ ਸੀ।

ਜਗਦੀਪ ਤੇ ਉਸਦੇ ਦੋਸਤ ਦੇਰ ਰਾਤ 11 ਵਜੇ ਪੈਲੇਸ ਵਿੱਚ ਵਿਆਹ ਦਾ ਸਾਮਾਨ ਛੱਡ ਕੇ ਘਰ ਪਰਤ ਰਹੇ ਸਨ, ਜਦੋਂ ਉਹ ਚੁੰਗੀ ਤੋਂ ਥੋੜ੍ਹੀ ਦੂਰੀ ਤੇ ਪਹੁੰਚੇ ਤਾਂ ਫਰੀਦਕੋਟ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਤੇ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨੋਂ ਹੇਠਾਂ ਡਿੱਗ ਗਏ। ਜਿਸ ਵਿੱਚ ਜਗਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦੇ ਦੋ ਦੋਸਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੇ ਪੁਲਿਸ ਨੇ ਪਹੁੰਚ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।











