ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ: ਵਿਧਾਇਕ ਗੋਲਡੀ

ਫਾਜ਼ਿਲਕਾ (ਦ ਸਟੈਲਰ ਨਿਊਜ਼): ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ‘ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹੇ।

Advertisements

ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਦੇ ਕੰਮਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਲਕਸ਼ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੀਣ ਵਾਲਾ ਪਾਣੀ , ਸੀਵਰੇਜ਼ ਅਤੇ ਪੱਕੀਆਂ ਨਾਲੀਆਂ ਆਦਿ ਦੇ ਪ੍ਰਬੰਧ ਕਰਨਾ ਹੈ।

ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਲਗਾਤਾਰ ਵਿਕਾਸ ਦੇ ਫ਼ੰਡ ਆ ਰਹੇ ਹਨ, ਜਿਸ ਨਾਲ ਪੇਂਡੂ ਇਲਾਕਿਆਂ ਵਿਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਆ ਰਹੀਆਂ ਹਨ। ਪੰਚਾਇਤਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੇ ਚੌਹਤਰਫਾ ਵਿਕਾਸ ਵਿਚ ਮਦਦ ਮਿਲੇਗੀ ਅਤੇ ਕਈ ਤਰ੍ਹਾਂ ਦੇ ਕੰਮ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਸਮੂਹ ਹਾਜ਼ਰ ਪੰਚਾਇਤਾਂ ਨੂੰ  ਹਦਾਇਤ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦਾ ਵਿਕਾਸ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੋਜ ਸੁਰੇਨ ਧਰਮਵੀਰ ਗੋਦਾਰਾ ਜੀ ਰੋਸ਼ਨ ਲਾਲ, ਵਿਜੇ ਪਾਲ ਮੈਬਰ, ਬਿਸ਼ਨਾ ਰਾਮ ਮੈਬਰ, ਜੈ ਸਿੰਘ ਜਾਖੜ, ਗੁਰਲਾਲ ਸਿੰਘ, ਰਣਵੀਰ ਮੈਂਬਰ, ਪਾਲੀ ਰਾਮ ਮੈਬਰ, ਬਲਜੀਤ ਬਰਾੜ, ਗੁਗਰ ਸਿੰਘ ਜਾਖੜ, ਸੁਮੀਰ ਜਾਖੜ, ਜਗਜੀਤ ਸਿੰਘ, ਸਮੂਹ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here