ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ 9 ਮਾਰਚ 2024 ਨੂੰ ਲੱਗ ਰਹੀ ਸਾਲ 2024 ਦੀ ਪਹਿਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਂਕ ਮੈਨੇਜਰਾਂ ਨਾਲ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪ੍ਰੀ ਲਿਟੀਗੇਟਿਵ ਕੇਸਾਂ ਬਾਰੇ ਬੈਂਕ ਮੇਨੈਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿਚ ਵੱਧ ਤੋ ਵੱਧ ਕੇਸ ਲਗਾਏ ਜਾਣ, ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸੇ ਤਰ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਵੀ ਪਿੰਡਾਂ ਵਿੱਚ ਵੱਧ ਤੋ ਵੱਧ ਤੋ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਗਏ।

Advertisements

ਇਸ ਤੋਂ ਇਲਾਵਾ ਟ੍ਰੈਫਿਕ ਇੰਚਾਰਜ ਨੂੰ ਇਸ ਲੋਕ ਅਦਾਲਤ ਰਾਹੀਂ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ। ਬਿਜਲੀ ਵਿਭਾਗ ਦੇ ਐਕਸੀਅਨ-1 ਅਤੇ 2 ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਕੰਜ਼ਿਊਂਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਂਬਰ ਪ੍ਰੇਮ ਸਿੰਘ ਸਲਾਰੀਆ ਅਤੇ ਬੀ.ਐਸ.ਐਨ.ਐਲ ਦੇ ਪ੍ਰੀ-ਲਿਟਿਗੇਟਿਵ ਕੇਸਾਂ ਬਾਰੇ ਜੂਨੀਅਰ ਅਸਿਸਟੈਂਟ ਅਫਸਰ ਪਰਮਵੀਰ ਸਿੰਘ ਅਤੇ ਐਮ.ਏ.ਸੀ.ਟੀ ਪੈਡਿੰਗ ਕੇਸਾਂ ਬਾਰੇ ਇੰਸ਼ੋਰੈਂਸ ਕੰਪਨੀਆਂ ਦੇ ਅਸਿਸਟੈਂਟ ਅਫਸਰਾਂ ਨੂੰ ਮੀਟਿੰਗ ਦੌਰਾਨ ਕਿਹਾ ਕਿ ਕੌਮੀ ਲੋਕ ਅਦਾਲਤ ਵਿਚ ਵੱਧ ਤੋ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here