ਭਾਰਤੀ ਮਿਆਰ ਬਿਊਰੋ ਵਲੋਂ ਬੀਡੀਪੀਓ ਦਫ਼ਤਰ ਤਲਵਾੜਾ ਵਿਖੇ ਜਾਗਰੂਕਤਾ ਕੈਂਪ 11 ਜਨਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਮਿਆਰ ਬਿਊਰੋ ਵਲੋਂ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ 11 ਜਨਵਰੀ ਨੂੰ ਸਰਪੰਚਾਂ-ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ ਤਲਵਾੜਾ ਸੁਖਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ।

Advertisements

ਸਮਾਗਮ ਦੌਰਾਨ ਭਾਗ ਲੈਣ ਵਾਲਿਆਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਜ਼ਰੂਰਤ ਲਈ ਗੁਣਵੱਤਾ ਵਾਲੀ ਵਸਤੂ ਦੀ ਖਰੀਦ ਲਈ ਮਿਆਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਹਿੱਸਾ ਲੈਣ ਵਾਲਿਆਂ ਨੂੰ ਵੀ.ਆਈ.ਐਸ ਕੇਅਰ ਐਪ ਨੂੰ ਵੀ ਡਾਊਨਲੋਡ ਕਰਕੇ ਅਸਲੀ ਆਈ.ਐਸ.ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਲਈ ਇਸ ਐਪ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬੀ.ਡੀ.ਪੀ.ਓ. ਤਲਵਾੜਾ ਸੁਖਪ੍ਰੀਤਪਾਲ ਸਿੰਘ ਨੇ ਸਰਪੰਚਾਂ-ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਇਸ ਜਾਗਰੂਕਤਾ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here