ਕਾਰ ਅਤੇ ਕੈਂਟਰ ਵਿਚਕਾਰ ਹੋਈ ਜ਼ਬਰਦਸਤ ਟੱਕਰ, 2 ਇੰਸਪੈਕਟਰਾਂ ਦੀ ਮੌਤ

ਸੋਨੀਪਤ (ਦ ਸਟੈਲਰ ਨਿਊਜ਼), ਪਲਕ। ਸੋਨੀਪਤ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਮਿਲੀ ਹੈ, ਜਿੱਥੇ ਕਿ ਦੇਰ ਰਾਤ ਇੱਕ ਕਾਰ ਅਤੇ ਕੈਂਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਇੰਸਪੈਕਟਰਾਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਮੁਲਾਜ਼ਮਾਂ ਦੀ ਪਹਿਚਾਣ ਦਿਨੇਸ਼ ਬੈਨੀਵਾਲ ਅਤੇ ਰਣਵੀਰ ਵਜੋਂ ਹੋਈ ਹੈ। ਸਥਾਨਕ ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਅੰਦਰੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆਂ ਅਤੇ ਹਸਪਤਾਲ ਦਾਖਲ ਕਰਵਾਇਆ। ਹਸਪਤਾਲ ਪਹੁੰਚਣ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਮੁਲਾਜ਼ਮਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here