ਕੁੜੀ ਬਣ ਪੇਪਰ ਦੇਣ ਆਇਆ ਮੁੰਡਾ ਕਾਬੂ

ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਫਰੀਦਕੋਟ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੈਰਾ-ਮੈਡੀਕਲ ਦੀਆਂ ਅਸਾਮੀਆਂ ਤੇ ਭਰਤੀ ਲਈ ਪ੍ਰੀਖਿਆ ਦੇਣ ਆਇਆ ਨੌਜਵਾਨ ਫੜਿਆ ਗਿਆ। ਜੋ ਕਿ ਕੁੜੀ ਬਣ ਕੇ ਪੇਪਰ ਦੇਣ ਆਇਆ ਹੋਇਆ ਸੀ। ਉਸ ਨੇ ਨਕਲੀ ਲੰਬੇ ਵਾਲ, ਸਲਵਾਰ-ਸੂਟ ਅਤੇ ਬਿੰਦੀ-ਲਿਪਸਟਿਕ ਲਗਾਈ ਹੋਈ ਸੀ। ਕੋਟਕਪੂਰਾ ਵਿੱਚ ਬਣੇ ਪ੍ਰੀਖਿਆ ਕੇਂਦਰ ਵਿੱਚ ਜਦੋਂ ਅਧਿਆਪਕ ਨੇ ਉਸ ਤੋਂ ਸ਼ੱਕ ਹੋਇਆ ਤਾਂ ਉਸ ਪਾਸੋਂ ਪੁੱਛਗਿੱਛ ਕੀਤੀ ਗਈ। ਨੌਜਵਾਨ ਦੀ ਪਹਿਚਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ਤੇ ਪ੍ਰੀਖਿਆ ਦੇਣ ਆਇਆ ਸੀ।

Advertisements

ਅਧਿਆਪਕਾਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਹ ਕੁੜੀ ਨਹੀਂ ਸਗੋਂ ਮੁੰਡਾ ਸੀ। ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ਤੇ ਪਰਮਜੀਤ ਕੌਰ ਦਾ ਨਾਂ ਸੀ ਅਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਸਬੰਧੀ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕੁੜੀ ਦੀ ਥਾਂ ਤੇ ਪੇਪਰ ਦਿੰਦੇ ਫੜੇ ਗਏ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਕੁੜੀ ਦੀ ਥਾਂ ਤੇ ਉਹ ਪੇਪਰ ਦੇਣ ਆਇਆ ਸੀ, ਉਸ ਦਾ ਦਾਖ਼ਲਾ ਰੱਦ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here