ਧਾਰੀਵਾਲ ਮਿੱਲ ਗਰਾਊਂਡ ‘ਚ ਨੌਜਵਾਨ ਦੇ ਕਤਲਕਾਂਡ ਮਾਮਲੇ ਵਿੱਚ ਗੈਂਗਸਟਰ ਟਾਈਗਰ ਸਾਥੀਆਂ ਸਮੇਤ ਕਾਬੂ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਕੁੱਝ ਦਿਨੀਂ ਪਹਿਲਾਂ ਗੁਰਦਾਸਪੁਰ ਤੋਂ ਖ਼ਬਰ ਮਿਲੀ ਸੀ, ਜਿੱਥੇ ਕਿ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਕਾਰਨ ਕਸਬਾ ਧਾਰੀਵਾਲ ਦੀ ਮਿੱਲ ਗਰਾਊਂਡ ਵਿੱਚ ਖੜ੍ਹੇ ਨੌਜਵਾਨ ਸ਼ੈਲੀ ਦਾ ਤਿੰਨ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਧਾਰੀਵਾਲ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਲੋਕਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨਵਦੀਪ ਸਿੰਘ ਉਰਫ਼ ਟਾਈਗਰ ਉਮਰ 19 ਸਾਲ ਸਮੇਤ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਦਕਿ ਦਿੱਲੀ ਤੋਂ ਉਸ ਦਾ ਇੱਕ ਸਾਥੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰ ਪਾਸੋਂ ਦੋ ਪਿਸਤੌਲ, ਕਾਰਤੂਸ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਫਿਲਹਾਲ ਇਸਦੇ ਫਰਾਰ ਸਾਥੀ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here