
ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ਤੇ ਕੁੱਝ ਅਣਪਛਾਤਿਆਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਉਮਰ 30 ਸਾਲਾ ਵਾਸੀ ਪਿੰਡ ਘੜਕਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਉਹ ਹਰ ਰੋਜ਼ ਤਰਨਤਾਰਨ ਤੋਂ ਆਪਣੇ ਪਿੰਡ ਘੜਕਾ ਜਾਦਾ ਸੀ, ਤੇ ਉਹ ਆਪਣੇ ਪਿੰਡ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋ ਉਹ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਪਹੁੰਚਿਆ ਤਾਂ ਕੁੱਝ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ ਗਿਆ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












