ਟਰੱਕ ਯੂਨੀਅਨਾਂ ਨੇ ਇੱਕ ਵਾਰ ਫਿਰ ਹੜਤਾਲ ਕਰਨ ਦਾ ਕੀਤਾ ਐਲਾਨ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਹਿੱਟ ਐਂਡ ਰਨ ਕਾਨੂੰਨ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਨੇ ਇੱਕ ਵਾਰ ਫਿਰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੋਈ ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਤੇਲ ਡਿਪੂ ਤੋਂ ਟੈਂਕਰ ਅਜੇ ਵੀ ਨਹੀਂ ਭੇਜੇ ਜਾਣਗੇ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦਾ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ।

Advertisements

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਮੀਟਿੰਗ ਹੋਈ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ। ਇਸ ਮੀਟਿੰਗ ਵਿੱਚ ਟਰੱਕ ਯੂਨੀਅਨ ਦੀਆਂ ਵੱਖ-ਵੱਖ 9 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ, ਜਿਸ ਤੋਂ ਬਾਅਦ ਡਰਾਈਵਰਾਂ ਨੇ ਧਰਨਾ ਹੋਰ ਤੇਜ਼ ਕਰਨ ਦੀ ਗੱਲ ਆਖੀ ਹੈ। ਟਰੱਕ ਯੂਨੀਅਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਇਸਦਾ ਕੋਈ ਹੱਲ ਨਹੀਂ ਕੱਢਿਆਂ ਜਾਂਦਾ, ਉਦੋਂ ਤੱਕ ਤੇਲ ਡਿਪੂਆਂ ਤੋਂ ਤੇਲ ਦੀ ਸਪਲਾਈ ਰੋਕ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here