ਪਠਾਨਕੋਟ ਤੋਂ ਜਲੰਧਰ ਆ ਰਹੀ ਬੋਲੈਰੋ ਗੱਡੀ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 2 ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਪਠਾਨਕੋਟ ਚੌਕ ਨੇੜੇ ਇੱਕ ਬੋਲੈਰੋ ਮਿੰਨੀ ਟਰੱਕ ਤੇ ਇੱਕ ਟਰੱਕ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਦੋਵੇਂ ਵਾਹਨ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ, ਤੇ ਜਦੋਂ ਟਰੱਕ ਪਠਾਨਕੋਟ ਚੌਕ ਤੋਂ ਅੰਮ੍ਰਿਤਸਰ ਜਾਣ ਲਈ ਮੋੜਨ ਲੱਗਾ ਤਾਂ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਪਿੱਛੇ ਤੋਂ ਆ ਰਹੀ ਬੋਲੈਰੋ ਟਰੱਕ ਨਾਲ ਟੱਕਰਾ ਗਈ, ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Advertisements

ਡਰਾਈਵਰ ਅਤੇ ਕੰਡਕਟਰ ਅੰਦਰ ਹੀ ਫਸ ਗਏ। ਜਾਣਕਾਰੀ ਮੁਤਾਬਕ ਰਾਹਗੀਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ

LEAVE A REPLY

Please enter your comment!
Please enter your name here