ਗਣਤੰਤਰ ਦਿਵਸ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਗਣਤੰਤਰ ਦਿਵਸ 2024 ਧੂਮਧਾਮ ਨਾਲ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਵਿੰਦਰ ਸਿੰਘ ਅਰੋੜਾ ਨੇ ਡੀਸੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਓਹਾਰ ਹੈ ਅਤੇ ਇਸ ਦਿਨ ਭਾਰਤ ਮਹਾਨ ਗਣਰਾਜ ਬਣਿਆ ਸੀ ਅਤੇ ਇਸਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ।

Advertisements

ਇਸ ਲਈ ਇਹ ਦਿਨ ਕੌਮੀ ਜਜਬੇ ਅਤੇ ਧੂਮਧਾਮ ਨਾਲ ਮਨਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਆਜਾਦੀ ਦਾ ਅੰਮ੍ਰਿਤ ਮਹੋਤਸਵ ਵੀ ਮਨਾ ਰਿਹਾ ਹੈ ਇਸ ਲਈ ਇਸਦੀ ਮਹੱਤਤਾ ਹੋਰ ਵੱਧ ਜਾਂਦੀ ਹੈ।ਇਸ ਲਈ ਸਾਰੇ ਵਿਭਾਗ ਉੱਚ ਦਰਜੇ ਦੀਆਂ ਤਿਆਰੀਆਂ ਕਰਨ ਤਾਂ ਜ਼ੋ ਇਹ ਦਿਨ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਸੁਰੱਖਿਆ ਅਤੇ ਟੈ੍ਰਫਿਕ ਪ੍ਰਬੰਧ ਕਰਨ ਲਈ ਕਿਹਾ ਜਦੋਂ ਕਿ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਕੌਂਸਲ ਨੂੰ ਸਾਫ ਸਫਾਈ ਵਿਵਸਥਾ ਠੀਕ ਰੱਖਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵਿਰਸੇ ਨੂੰ ਵਿਖਾਉਂਦਾ ਅਤੇ ਦੇਸ਼ ਭਗਤੀ ਦੇ ਜਜਬੇ ਵਾਲਾ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਤਿਆਰੀਆਂ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਂਕੀਆਂ ਵੀ ਸਜਾਈਆਂ ਜਾਣਗੀਆਂ।

LEAVE A REPLY

Please enter your comment!
Please enter your name here