Saturday, October 24, 2026
Home Latest ਲੁਧਿਆਣਾ ਵਿੱਚ ਵਿਦੇਸ਼ੀ ਵਿਦਿਆਰਥੀ ਦੀ ਕਾਰ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ ਵਿੱਚ ਵਿਦੇਸ਼ੀ ਵਿਦਿਆਰਥੀ ਦੀ ਕਾਰ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਦੇਰ ਰਾਤ ਵਿਦੇਸ਼ੀ ਵਿਦਿਆਰਥੀਆਂ ਦੀ ਵਰਨਾ ਕਾਰ ਨੂੰ ਅੱਗ ਲੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ, ਉਹ ਮਸਤੀ ਕਰ ਰਹੇ ਸਨ। ਉਨ੍ਹਾਂ ਦੀ ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ।

Advertisements

ਫ਼ਿਰੋਜ਼ਪੁਰ ਰੋਡ ਇਆਲੀ ਚੌਕ ਚੁੰਗੀ ਨੇੜੇ ਉਸਦੀ ਕਾਰ ਦਾ ਸੰਤੁਲਨ ਵਿਗੜ੍ਹਨ ਕਾਰਨ ਉਹਨਾਂ ਦੀ ਕਾਰ ਡਿਵਾਈਡਰ ਨਾਲ ਟੱਕਰਾ ਗਈ, ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਇੰਜਣ ਵਿੱਚ ਧਮਾਕਾ ਹੋਇਆ ਅਤੇ ਬੋਨਟ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਹ ਦੇਖ ਕੇ ਵਿਦਿਆਰਥੀਆਂ ਨੇ ਕਾਰ ਵਿੱਚੋਂ ਛਾਲ ਮਾਰ ਦਿੱਤੀ, ਤੇ ਫਰਾਰ ਹੋ ਗਏ। ਇੱਕ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪਹੁੰਚੀ ਤੇ ਅੱਗ ਤੇ ਕਾਬੂ ਪਾਇਆ। ਉਦੋ ਤੱਕ ਕਾਰ ਬੁਰੀ ਤਰ੍ਹਾਂ ਸੜ ਚੁੱਕੀ ਸੀ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

LEAVE A REPLY

Please enter your comment!
Please enter your name here