ਅੰਗੀਠੀ ਦੇ ਧੂੰਏ ਨਾਲ ਦਮ ਘੁੱਟਣ ਕਾਰਨ ਔਰਤ ਦੀ ਮੌਤ, ਪਤੀ ਅਤੇ ਬੱਚਿਆਂ ਦੀ ਹਾਲਤ ਨਾਜ਼ੁਕ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਤੋਂ ਇੱਕ ਖਬਰ ਮਿਲੀ ਹੈ। ਜਿੱਥੇ ਕਿ ਅੰਗੀਠੀ ਦੇ ਧੂੰਏ ਨਾਲ ਦਮ ਘੁੱਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਜਦਕਿ ਪਤੀ ਅਤੇ ਦੋ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਔਰਤ ਦੀ ਪਹਿਚਾਣ ਕਾਜਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੂਰਾ ਪਰਿਵਾਰ ਮੂਲ ਰੂਪ ਵਿੱਚ ਨੇਪਾਲ ਦਾ ਰਹਿਣ ਵਾਲਾ ਹੈ। ਪਤੀ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ ਦੇ ਇੱਕ ਘਰ ਵਿੱਚ ਪਤਨੀ ਸਮੇਤ ਆਪਣੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ। ਜਦੋਂ ਸਵੇਰੇ ਸੱਤ ਵਜੇ ਘਰ ਦੇ ਸਾਹਮਣੇ ਰਹਿੰਦੇ  ਕਰਮਚਾਰੀ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਾਰਿਆਂ ਦੀ ਹਾਲਤ ਨਾਜ਼ੁਕ ਸੀ, ਜਿਸ ਵਿੱਚ ਔਰਤ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਵਿਸ਼ਾਲ ਅਤੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ ਲੋਕਾਂ ਨੇ ਇੱਕ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

Advertisements

LEAVE A REPLY

Please enter your comment!
Please enter your name here