ਆਰੋਪੀਆਂ ਦੇ ਫੜੇ ਜਾਣ ਤੋਂ ਬਾਅਦ ਮਰਹੂਮ ਸਰਪੰਚ ਸੰਦੀਪ ਦਾ ਕੀਤਾ ਗਿਆ ਪੋਸਟਮਾਰਟਮ, 12 ਨੂੰ ਕੀਤਾ ਜਾਵੇਗਾ ਅੰਤਿਮ ਸੰਸਕਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਕੁਮਾਰ ਚੀਨਾ ਦਾ ਤਿੰਨ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਖ-ਵੱਖ ਜੱਥੇਬੰਦੀਆਂ ਅਤੇ ਪਰਿਵਾਰ ਵਾਲਿਆਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕਰਨ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁੱਖ ਆਰੋਪੀ ਅਨੂਪ ਕੁਮਾਰ ਉਰਫ਼ ਵਿੱਕੀ ਸਮੇਤ 7 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਸੰਦੀਪ ਕੁਮਾਰ ਚੀਨਾ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜਨਵਰੀ ਨੂੰ ਸੰਦੀਪ ਕੁਮਾਰ ਚੀਨਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here