Friday, October 23, 2026
Home Punjab ਪਿਸਤੌਲ ਸਾਫ਼ ਕਰਦੇ ਦੌਰਾਨ ਗੋਲੀ ਚੱਲਣ ਕਾਰਨ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਹੋਈ...

ਪਿਸਤੌਲ ਸਾਫ਼ ਕਰਦੇ ਦੌਰਾਨ ਗੋਲੀ ਚੱਲਣ ਕਾਰਨ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਹੋਈ ਮੌਤ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਤੋਂ ਇੱਕ ਖ਼ਬਰ ਮਿਲੀ ਹੈ, ਜਿੱਥੇ ਕਿ ਸਰਕਾਰੀ ਪਿਸਤੌਲ ਸਾਫ਼ ਕਰਦੇ ਦੌਰਾਨ ਅਚਾਨਕ ਚੱਲੀ ਗੋਲੀ ਗਈ ਅਤੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੇ ਸਿਰ ਵਿੱਚ ਜਾ ਲੱਗੀ। ਜਿਸ ਕਾਰਨ ਸਬ-ਇੰਸਪੈਕਟਰ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਦਿਹਾਤੀ ਇਲਾਕੇ ਵਿੱਚ ਸੇਵਾ ਨਿਭਾਅ ਰਹੇ ਸਨ। ਉਹ ਭੋਗਪੁਰ ਦੇ ਵਸਨੀਕ ਸਨ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਵੀਜ਼ਨ ਨੰਬਰ 2 ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਸੀ.ਆਈ.ਏ. ਸਟਾਫ਼ ਦਿਹਾਤੀ ਦੇ ਦਫ਼ਤਰ ਕੋਲ ਬਣੀ ਪਾਰਕਿੰਗ ਵਿੱਚ ਬੁੱਧਵਾਰ ਸ਼ਾਮ ਕਰੀਬ 6.30 ਵਜੇ ਅਪਣੀ ਕਾਰ ਵਿੱਚ ਬੈਠ ਕੇ 9 ਐੱਮ.ਐੱਮ.ਦੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਭੁਪਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ ਤੇ ਉਸ ਦਾ ਸਿਰ ਪੂਰੀ ਤਰ੍ਹਾਂ ਖੂਨ ਨਾਲ ਲਥਪਥ ਸੀ। ਏ.ਐੱਸ.ਆਈ.  ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਜਾਂਚ ਟੀਮ ਨੂੰ ਮੌਕੇ ਤੇ ਬੁਲਾਇਆ ਅਤੇ ਮ੍ਰਿਤਕ ਦੀ ਕਾਰ ਸਰਕਾਰੀ ਪਿਸਤੌਲ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ  ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

Advertisements

LEAVE A REPLY

Please enter your comment!
Please enter your name here