ਪਿੰਡ ਚੌਧਰੀਵਾਲ ਦੇ 18 ਸਾਲਾ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਦਾਸਪੁਰ ਦੇ ਪਿੰਡ ਚੌਧਰੀਵਾਲ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ ਕਾਂਸ਼ੀ ਮਸੀਹ ਉਮਰ 18 ਸਾਲਾ ਵਾਸੀ ਪਿੰਡ ਚੌਧਰੀਵਾਲ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕਾਂਸ਼ੀ ਕਿਸੇ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਉਹ ਉੱਥੇ ਹੀ ਰਹਿੰਦਾ ਸੀ ਤੇ ਉਹ ਆਪਣੇ ਪਿੰਡ ਆਇਆ ਹੋਇਆ ਸੀ, ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਹ ਘਰ ਆਉਦੇ ਸਾਰ ਹੀ ਬਾਹਰ ਚਲਾ ਗਿਆ ਤੇ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਕਾਂਸ਼ੀ ਝਾੜੀਆਂ ਵਿੱਚ ਨਸ਼ੇ ਦੀ ਹਾਲਤ ਵਿੱਚ ਪਿਆ ਹੈ, ਤੇ ਜਦੋ ਉਹਨਾਂ ਨੇ ਉਸਨੂੰ ਘਰ ਲਿਆਦਾ ਤਾਂ ਕੁੱਝ ਸਮੇਂ ਬਾਅਦ ਹੀ ਉਸਦੀ ਮੌਤ ਹੋ ਗਈ।ਉਹਨਾਂ ਕਿਹਾ ਕਿ ਸ਼ਾਇਦ ਨਸ਼ੇ ਦੀ ਓਵਰਡੋਜ਼ ਨਾਲ ਉਸਦੀ ਮੌਤ ਹੋਈ ਹੈ।

ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਨੌਜਵਾਨ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੇ ਹਨ, ਉਹਨਾਂ ਤੇ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਸਜਾ ਦਿੱਤੀ ਜਾਵੇ।

LEAVE A REPLY

Please enter your comment!
Please enter your name here