ਪਿੰਡ ਅਹਿਮਦਪੁਰ ਵਿੱਚ ਅਣਪਛਾਤੇ ਲੋਕਾਂ ਨੇ ਘਰ ਵਿੱਚ ਦਾਖਲ ਹੋ ਕੇ ਦਿਉਰ ਭਰਜਾਈ ਦਾ ਕੀਤਾ ਕਤਲ

ਮਾਨਸਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਾਨਸਾ ਦੇ ਪਿੰਡ ਅਹਿਮਦਪੁਰ ਵਿੱਚ ਅਣਪਛਾਤੇ ਲੋਕਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਇੱਕ ਬਜ਼ੁਰਗ ਔਰਤ ਅਤੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਜਗੀਰ ਸਿੰਘ ਉਮਰ 62 ਸਾਲਾ ਤੇ ਰਣਜੀਤ ਕੌਰ ਉਮਰ 60 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਦਿਉਰ ਭਰਜਾਈ ਸਨ।

Advertisements

ਇਸ ਘਟਨਾ ਨੂੰ ਅੰਜਾਮ ਕਿਉ ਦਿੱਤਾ ਗਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here