ਜ਼ਿਲ੍ਹਾ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਅਬੋਹਰ ਵਿਖੇ ਕਿਸਾਨਾਂ ਦਾ ਧਰਨਾ ਸਮਾਪਤ

ਅਬੋਹਰ (ਦ ਸਟੈਲਰ ਨਿਊਜ਼): ਅਬੋਹਰ ਵਿਖੇ ਨਰਮੇ ਦੀ ਸੀਸੀਆਈ ਖਰੀਦ ਦੀ ਮੰਗ ਕਰ ਰਹੇ ਕਿਸਾਨਾਂ ਦਾ ਧਰਨਾ ਜਿਲਾ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਅੱਜ ਸਮਾਪਤ ਹੋ ਗਿਆ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਸੀਸੀਆਈ ਨੂੰ ਹਦਾਇਤ ਕੀਤੀ ਕਿ ਨਰਮੇ ਦੀ ਖਰੀਦ ਸ਼ੁਰੂ ਕੀਤੀ ਜਾਵੇ ਉਪਰੰਤ ਭਾਰਤੀ ਕਪਾਹ ਨਿਗਮ ਵੱਲੋਂ ਮੌਕੇ ਤੇ ਹੀ ਨਰਮੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ।

Advertisements

ਜਿਸ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਗੱਲ ਮੰਨਦਿਆਂ ਧਰਨਾ ਸਮਾਪਤ ਕਰ ਲਿਆ। ਇਸ ਮੌਕੇ ਸੀਸੀਆਈ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਹਨਾਂ ਵੱਲੋਂ ਨਰਮੇ ਦੀ ਖਰੀਦ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਫਸਲਾਂ ਦੀ ਖਰੀਦ ਦਾਣਾ ਮੰਡੀ ਵਿੱਚ ਕੱਲ ਤੋਂ ਆਮ ਵਾਂਗ ਹੋਵੇਗੀ। ਜਦ ਕਿ ਮੌਕੇ ਪਰ ਹਾਜ਼ਰ ਨਰਮੇ ਦੀਆਂ ਟਰਾਲੀਆਂ ਦੀ ਬੋਲੀ ਮੌਕੇ ਤੇ ਹੀ ਸੀਸੀ ਆਈ ਅਧਿਕਾਰੀਆਂ ਵੱਲੋਂ ਕੀਤੀ ਗਈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਲੰਬੀ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਹਨਾਂ ਨੇ ਭਾਰਤੀ ਕਪਾਹ ਨਿਗਮ ਨੂੰ ਵੀ ਹਦਾਇਤ ਕੀਤੀ ਕਿ ਸਰਕਾਰ ਦੇ  ਨਿਯਮਾਂ ਅਨੁਸਾਰ ਫਸਲ ਦੀ ਖਰੀਦ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਮੰਡੀ ਵਿੱਚ ਕਿਸੇ ਕਿਸਾਨ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਅਬੋਹਰ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here