ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਅਧੀਨ ਆਉਦੇ ਹਰੀਕੇ ਵਿੱਚ ਇੱਕ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ, ਜਿਸ ਵਿੱਚ 4 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋਂ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦੋ ਇਹ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਖਰਾਬ ਕੰਟੇਨਰ ਜਿਸਦੇ ਪਿੱਛੇ ਇੱਕ ਟਰਾਲਾ ਖੜ੍ਹਾ ਕੀਤਾ ਹੋਇਆ ਸੀ।

Advertisements

ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਚਾਰੋਂ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜ਼ਖਮੀ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਚਾਰੋਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here