ਏਜੀਟੀਐੱਫ ਦੀ ਟੀਮ ਨੇ ਬਦਮਾਸ਼ ਕੈਲਾਸ਼ ਖਿਚਨ ਨੂੰ ਕੀਤਾ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਏਜੀਟੀਐੱਫ ਦੀ ਟੀਮ ਵੱਲੋਂ ਬਦਮਾਸ਼ ਕੈਲਾਸ਼ ਖਿਚਨ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਨੇ ਟਵੀਟ ਕਰਦਿਆਂ ਦੱਸਿਆ ਕਿ ਬਦਮਾਸ਼ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਇਹ ਬਦਮਾਸ਼ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿਚ ਵੀ ਸਰਗਰਮ ਸੀ।

Advertisements

ਦੋਵੇਂ ਸੂਬਿਆਂ ਦੀ ਪੁਲਿਸ ਇਸਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸਤੇ ਰੰਗਦਾਰੀ ਐੱਨਡੀਪੀਐੱਸ ਤੇ ਆਰਮਸ ਐਕਟ ਵਿੱਚ ਕਈ ਮਾਮਲੇ ਦਰਜ ਹਨ। ਏਜੀਟੀਐੱਫ ਵੱਲੋਂ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

LEAVE A REPLY

Please enter your comment!
Please enter your name here