ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਦਿੱਤਾ ਸੱਦਾ ਪੱਤਰ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰ ਸ਼ਹਿਰੀ ਖੇਤਰ ਦੇ ਸਾਰੇ ਵਾਰਡਾਂ ਵਿਚ ਅਯੁੱਧਿਆ ਤੋਂ ਆਏ ਪੂਜਿਤ ਅਕਸ਼ਤ ਅਤੇ ਪ੍ਰਾਣ ਪ੍ਰਤਿਸ਼ਠਾ ਮਹਾਯੱਗਯ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ਸੱਦਾ ਪੱਤਰ ਦਿੰਦੇ ਹੋਏ ਘਰ-ਘਰ ਪਹੁੰਚ ਰਹੇ ਹਨ।ਇਸੇ ਕੜੀ ਵਿਚ ਵੀਰਵਾਰ ਨੂੰ ਬਜਰੰਗ ਦਲ ਦੇ ਵਰਕਰਾਂ ਨੇ ਸਾਬਕਾ ਸੂਬਾ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੀ ਅਗਵਾਈ ਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲਾ ਪ੍ਰਧਾਨ ਮੁਕੇਸ਼ ਕਸ਼ਯਪ ਨੂੰ ਸੱਦਾ ਪੱਤਰ ਦਿੱਤਾ।

Advertisements

ਇਸ ਮੌਕੇ ਵਰਕਰਾਂ ਲੋਕਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਨੂੰ ਦੇਖਣ ਦਾ ਮੌਕਾ ਮਿਲ ਰਿਹਾ ਹੈ। ਸੱਦਾ-ਪੱਤਰ ਦੌਰਾਨ ਬਜਰੰਗ ਦਲ ਦੇ ਵਰਕਰਾਂ ਨੇ ਭਗਵਾਨ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਅਤੇ ਪੂਜਾ ਅਕਸ਼ਤ ਦੀ ਮਹੱਤਤਾ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ।ਇਸ ਤੋਂ ਇਲਾਵਾ 22 ਜਨਵਰੀ ਨੂੰ ਸਾਰੇ ਮੰਦਰਾਂ ਚ ਦੀਪਮਾਲਾ ਕਰਨ ਅਤੇ ਪੂਜਾ ਅਰਚਨਾ ਕਰਨ ਦੀ ਅਪੀਲ ਵੀ ਕੀਤੀ ਗਈ।

ਇਸ ਪੂਜਿਤ ਅਕਸ਼ਤ ਅਤੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸੱਦਾ ਪੱਤਰ ਵੰਡ ਪ੍ਰੋਗਰਾਮ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਬਜਰੰਗ ਦਲ ਦੇ ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ, ਸ਼ਿਵ ਸੈਨਾ ਆਗੂ ਨੀਰਜ ਸ਼ਰਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਪਤ ਅਲੀ, ਰਿੰਕੂ ਕਨੌਜੀਆ ਅਤੇ ਦਰਜਨਾਂ ਵਰਕਰ ਸ਼ਾਮਲ ਸਨ।

LEAVE A REPLY

Please enter your comment!
Please enter your name here