Friday, October 30, 2026
Home Punjab ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਸਿਹਤ ਸਕੀਮ ਰਾਹੀਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਹੋਰ ਬਿਹਤਰ ਨਤੀਜੇ ਸਾਹਮਣੇ ਆ ਸਕਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।

Advertisements

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ।

ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਸਕੂਲ ਵਿੱਚ ਪੜਦੇ ਛੋਟੇ ਬੱਚਿਆਂ ਦੀ ਸਿਹਤ ਜਾਂਚ ਕਰਨ ਅਤੇ ਸਹੀ ਸਮੇਂ ਟੀਕਾਕਰਨ ਕਰਵਾਉਣ ਲਈ ਮਾਤਾ-ਪਿਤਾ ਨੂੰ ਜਾਗਰੂਕ ਦੀ ਹਦਾਇਤ ਕੀਤੀ। ਇਸ ਮੌਕੇ ਸਰਕਾਰੀ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜੇ.ਪੀ. ਸਿੰਘ ਨੇ ਦੱਸਿਆ ਕਿ ਸਕੂਲ ਹੈਲਥ ਪ੍ਰੋਗਰਾਮ ਤਹਿਤ 1 ਲੱਖ 20 ਹਜ਼ਾਰ 801 ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਗਈ ਹੈ ਤੇ 1351 ਵਿਦਿਆਰਥੀਆਂ ਨੂੰ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

LEAVE A REPLY

Please enter your comment!
Please enter your name here