ਤੇਜ਼ ਰਫਤਾਰ ਕਾਰ ਨੇ 3 ਬਾਈਕ ਸਵਾਰ ਨੌਜ਼ਵਾਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ

ਮਾਨਸਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਾਨਸਾ ਵਿੱਚ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਹਿਚਾਣ ਮੁਖਬੀਰ ਸਿੰਘ ਅਤੇ ਮੋਹਿਤ ਅਰੋੜਾ ਤੇ ਜ਼ਖਮੀ ਨੌਜ਼ਵਾਨ ਦੀ ਪਹਿਚਾਣ ਵਿਕਰਮ ਕੁਮਾਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਮਾਨਸਾ ਰੋਡ ਤੇ ਸਥਿਤ ਟੋਲ ਪਲਾਜ਼ਾ ਕੋਲ ਬਾਈਕ ਤੇ ਸਵਾਰ ਹੋ ਕੇ ਜਾ ਰਹੇ ਤਿੰਨ ਨੌਜਵਾਨਾਂ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ ਤੇ 2 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 1 ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮੌਕੇ ਤੇ ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਤੇ ਜ਼ਖਮੀ ਨੂੰ ਦਾਖਲ ਕਰਵਾ ਦਿੱਤਾ।ਕਾਰ ਚਾਲਕ ਮੌਕੇ ਤੇ ਫਰਾਰ ਹੋ ਗਿਆ।ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here