ਜੇਐਨਵੀ ਵਿਖੇ ਛੇਵੀਂ ਜਮਾਨ ਦੀ ਦਾਖ਼ਲਾ ਪ੍ਰੀਖਿਆ 20 ਜਨਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੀ ਐਮ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੀ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ 20 ਜਨਵਰੀ 2024 (ਸਨਿੱਚਰਵਾਰ) ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਵਿਦਿਆਲਿਆ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਦੇ ਫਾਰਮ ਭਰੇ ਹਨ, ਉਹ ਆਪਣਾ ਰਜਿਸਟ੍ਰੇਸ਼ਨ ਨੰਬਰ ਭਰ ਕੇ ਆਪਣੇ ਐਡਮਿਟ ਕਾਰਡ https://navodaya.gov.in/ Çਲੰਕ ਤੋਂ ਡਾਊਨਲੋਡ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਸਬੰਧਤ ਬਲਾਕਾਂ ਦੇ ਬੀ.ਪੀ.ਈ.ਓ ਦਫ਼ਤਰ ਅਤੇ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ, ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-289393 ’ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 4:30 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here