ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 22 ਜਨਵਰੀ ਤੋਂ ਹੋਵੇਗਾ ਸ਼ੁਰੂ: ਕਮਾਂਡਰ ਵਿਰਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਸੇਵਾਮੁਕਤ) ਬਲਜਿੰਦਰ ਸਿੰਘ ਵਿਰਕ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 22 ਜਨਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ।

Advertisements

ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀਆਈਐਸਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ ਸਰਟੀਫਿਕੇਟ, ਰਿਹਾਇਸ਼ ਦਾ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।

LEAVE A REPLY

Please enter your comment!
Please enter your name here