ਪੁਰਾਣੇ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਨੂੰ ਲੱਗੇਗਾ ਦੂਸਰਾ ਵਿਸ਼ੇਸ਼ ਕੈਂਪ: ਕੋਮਲ ਮਿੱਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 6 ਜਨਵਰੀ ਨੂੰ ਆਯੋਜਿਤ ਕੀਤੇ ਗਏ ਕੈੰਪ ਦੀ ਸਫਲਤਾ ਨੂੰ ਦੇਖਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਮਾਲ ਅਧਿਕਾਰੀਆਂ ਵੱਲੋਂ ਜ਼ਿਲੇ੍ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਵਿਚ ਦੂਸਰੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਜਿਸ ਦੇ ਮੱਦੇਨਜਰ ਜ਼ਿਲੇ੍ਹ ਦੀਆਂ ਤਹਿਸੀਲਾਂ ਵਿਖੇ 15 ਜਨਵਰੀ 2024 ਨੂੰ ਮੁੜ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਬੰਧਤ ਤਹਿਸੀਲਾਂ/ਸਬ-ਤਹਿਸੀਲਾਂ ਵਿਚ ਮਾਲ ਅਧਿਕਾਰੀਆਂ ਵੱਲੋਂ ਆਪੋ=ਆਪਣੇ ਦਫ਼ਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੀਆਂ ਕਿਹਾ ਕਿ ਲੰਬਿਤ ਪਏ ਇੰਤਕਾਲਾ ਦਾ ਨਿਪਟਾਰਾ ਕਰਵਾਉਣ ਲਈ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।  

LEAVE A REPLY

Please enter your comment!
Please enter your name here