ਜਲੰਧਰ ‘ਚ ਦਾਣਾ ਮੰਡੀ ਕੋਲ ਵਿਅਕਤੀ ਦੀ ਮਿਲੀ ਲਾਸ਼, ਪੁਲਿਸ ਜਾਂਚ ਜਾਰੀ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਵਿੱਚ ਦਾਣਾ ਮੰਡੀ ਕੋਲ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੇ ਟਰੈਕ ਸੂਟ ਪਾਇਆ ਹੋਇਆ ਸੀ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਹੈ। ਸਰੀਰ ਤੇ ਕਾਫੀ ਸੱਟਾ ਦੇ ਨਿਸ਼ਾਨ ਮਿਲੇ ਹਨ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਮੰਨਿਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਸੁੱਟ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 9.15 ਵਜੇ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ ਤੇ ਪਹੁੰਚ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

Advertisements

LEAVE A REPLY

Please enter your comment!
Please enter your name here