ਸਰਕਾਰੀ ਹਸਪਤਾਲ ਵਿੱਚ ਬਣੇ ਰਿਹਾਇਸ਼ੀ ਕੁਆਰਟਰ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 1 ਦੀ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਦੇ ਸਰਕਾਰੀ ਹਸਪਤਾਲ ਵਿੱਚ ਬਣੇ ਰਿਹਾਇਸ਼ੀ ਕੁਆਰਟਰ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਖਬਰ ਮਿਲੀ ਹੈ। ਜਿਸ ਵਿੱਚ 1 ਵਿਅਕਤੀ ਅਤੇ ਇੱਕ ਪਾਲਤੂ ਕੁੱਤੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਇੱਕ ਦਰਜਾ ਚਾਰ ਕਰਮਚਾਰੀਆਂ ਦੇ ਕੁਆਰਟਰਾਂ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਸਮੇਂ ਕਰੀਬ ਉੱਥੇ ਪੰਜ ਲੋਕ ਮੌਜੂਦ ਸਨ।

Advertisements

ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਨੂੰ ਆਸਪਾਸ ਦੇ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਬਚਾਇਆ ਗਿਆ ਪਰ ਇਸ ਹਾਦਸੇ ਵਿੱਚ ਇੱਕ 40 ਸਾਲਾਂ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖਵਾ ਦਿੱਤਾ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here