ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਨੌਜਵਾਨ ਨੇ ਸ਼ੱਕੀ ਹਾਲਾਤਾਂ ‘ਚ ਕੀਤੀ ਖੁਦਕੁਸ਼ੀ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਿੱਕੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਿੱਕੀ ਲੋਹੇ ਦਾ ਕੰਮ ਕਰਦਾ ਸੀ ਤੇ ਉਸਦਾ ਇੱਕ ਪੁੱਤਰ ਸੀ।

Advertisements

ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਰਿੱਕੀ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਤੇ ਖੁਦਕੁਸ਼ੀ ਕਰ ਲਈ, ਫਿਲਹਾਲ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀ ਹੋਇਆ ਅਤੇ ਨਾਂ ਹੌ ਖੂਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗੀਆਂ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here