ਪੁਲਿਸ ਨੇ 2 ਲੁਟੇਰਿਆਂ ਨੂੰ ਕੀਤਾ ਕਾਬੂ, ਮੋਬਾਈਲ, ਬਾਈਕ ਤੇ ਹਥਿਆਰ ਬਰਾਮਦ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਜਗਰਾਓਂ ਵਿੱਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਹਿਚਾਣ ਕਮਲਜੋਤ ਸਿੰਘ ਅਤੇ ਰਵਿੰਦਰ ਸਿੰਘ ਵਜੋਂ ਹੋਈ ਹੈ। ਮਨਦੀਪ ਸਿੰਘ ਵਾਸੀ ਨਵਾਂ ਪਿੰਡ ਡੱਲਾ ਜੋ ਕਿ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਵਿੱਚ ਕੰਡਕਟਰ ਵਜੋਂ ਕੰਮ ਕਰਦਾ ਹੈ।

Advertisements

ਜਾਣਕਾਰੀ ਦਿੰਦੇ ਉਸਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਪੈਟਰੋਲ ਪੰਪ ਤੇ ਸਕੂਲ ਬੱਸ ਖੜ੍ਹੀ ਕਰਕੇ ਸਾਈਕਲ ਤੇ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਬਿਨਾਂ ਨੰਬਰੀ ਬਾਈਕ ਸਵਾਰ ਦੋ ਵਿਅਕਤੀਆਂ ਨੇ ਉਸਨੂੰ ਰੋਕ ਲਿਆ। ਦੋਵਾਂ ਨੌਜਵਾਨਾਂ ਨੇ ਆਪਣੇ ਮੂੰਹ ਤੇ ਰੁਮਾਲ ਬੰਨਿਆਂ ਹੋਇਆ ਸੀ, ਤੇ ਇਸ ਦੌਰਾਨ ਬਾਈਕ ਤੇ ਪਿੱਛੇ ਬੈਠੇ ਦੋਸ਼ੀ ਨੇ ਉਸਦੇ ਮੋਢੇ ਤੇ ਵਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ।

ਜਦੋਂਕਿ ਦੂਜੇ ਮੁਲਜ਼ਮ ਨੇ ਉਸਦੀ ਜੇਬ ਵਿੱਚੋਂ ਮੋਬਾਈਲ ਅਤੇ ਨਕਦੀ ਲੁੱਟ ਲਈ। ਮਨਦੀਪ ਨੇ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਉਹਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

LEAVE A REPLY

Please enter your comment!
Please enter your name here