Friday, October 23, 2026
Home Latest ਪੈਟਰੋਲ ਪੰਪ ਕਰਮੀ ਤੋਂ 10,000 ਦੀ ਲੁੱਟ, ਬੀਤੀ ਰਾਤ ਦੀ ਘਟਨਾ ਸੀਸੀਟੀਵੀ...

ਪੈਟਰੋਲ ਪੰਪ ਕਰਮੀ ਤੋਂ 10,000 ਦੀ ਲੁੱਟ, ਬੀਤੀ ਰਾਤ ਦੀ ਘਟਨਾ ਸੀਸੀਟੀਵੀ ’ਚ ਕੈਦ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿਚ ਪੈਟਰੋਲ ਪੰਪ ਤੇ ਬੰਦੂਕ ਦੀ ਨੋਕ ਤੇ ਲੁੱਟ ਦੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ 3 ਲੁਟੇਰਿਆਂ ਨੇ ਸਰਵਿੰਦ ਰੋਡ ਪੈਟਰੋਲ ਪੰਪ ਤੇ ਕੰਮ ਕਰਨ ਵਾਲੇ ਨੌਜਵਾਨ ਤੋਂ 10 ਹਜ਼ਾਰ ਰੁਪਏ ਲੁੱਟ ਲਏ।

Advertisements

ਜਾਣਕਾਰੀ ਮੁਤਾਬਕ ਪਹਿਲਾਂ ਉਹਨਾਂ ਨੇ ਆਪਣੀ ਬਾਈਕ ਵਿੱਚ ਪੈਟਰੋਲ ਭਰਵਾਇਆ, ਤੇ ਫਿਰ ਨੌਜਵਾਨ ਨੇ ਪਿਸਤੌਲ ਦੀ ਨੋਕ ਤੇ 10 ਹਜ਼ਾਰ ਰੁਪਏ ਖੋਹ ਲਏ ਤੇ ਫਰਾਰ ਹੋ ਗਏ। ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here