
ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਚੋਰੀ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਚੋਰੀ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਚੋਰ ਇੱਕ ਮੱਝ ਨੂੰ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਮਨਦੀਪ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਪਿੰਡ ਬਾਹਦ, ਜਿਲ੍ਹਾਂ ਹੁਸ਼ਿਆਰਪੁਰ ਨੇ ਦੱਸਿਆ ਕਿ 10 ਜਨਵਰੀ ਦੀ ਰਾਤ ਨੂੰ ਕਰੀਬ 9 ਵਜੇ ਪਸ਼ੂਆਂ ਵਾਲੇ ਬਾੜੇ ਵਿੱਚੋਂ ਮੱਝ ਚੋਰੀ ਹੋ ਗਈ। ਜਿਸਦਾ ਰੰਗ ਕਾਲਾ, ਸਿੰਗ ਦਾਤੀ ਵਰਗੇ ਸਨ। ਮੱਝ ਦੀ ਕੀਮਤ ਕਰੀਬ 1.25 ਲੱਖ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਦੁਧਾਰੂ ਮੱਝ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਦੀ ਬਾਰੇ ਥਾਣਾ ਬੁਲੋਬਾਲ ਨੂੰ ਵੀ ਸੂਚਿਤ ਕੀਤਾ ਗਿਆ ਹੈ। ਪੁਲਿਸ ਨੇ ਇਸ ਦੀ ਦਰਖਾਸਤ ਦਰਜ਼ ਕਰ ਲਈ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।













