ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰ ਇਕ ਹੋਰ ਵਿਸ਼ੇਸ਼ ਕੈਂਪ ਲੱਗੇਗਾ : ਡਿਪਟੀ ਕਮਿਸ਼ਨਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ। ਹੁਣ ਮੁੜ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ 15 ਜਨਵਰੀ, 2024 (ਸੋਮਵਾਰ) ਨੂੰ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।      

Advertisements

LEAVE A REPLY

Please enter your comment!
Please enter your name here