ਪੰਜਾਬ ਟਾਪਰ ਰੇਲਵੇ ਮੰਡੀ ਸਕੂਲ ਦੀ ਅਵੰਤਿਕਾ ਦਾ ਸਿੱਖਿਆ ਮੰਤਰੀ ਵੱਲੋਂ ਮੋਹਾਲੀ ਵਿਖੇ ਸਨਮਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਵਿੱਚ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਬਾਰਵੀਂ ਮਾਡਲ ਆਫਿਸ ਪ੍ਰੈਕਟਿਸ ਟਰੇਡ ਦੀ ਵਿਦਿਆਰਥਨ ਅਵੰਤਿਕਾ ਸ਼ਰਮਾ ਨੂੰ ਵੋਕੇਸ਼ਨਲ ਸਟਰੀਮ ਵਿੱਚੋਂ ਪੰਜਾਬ ਭਰ ਵਿੱਚੋਂ ਮਾਰਚ 2023 ਦੀ ਪ੍ਰੀਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਤੇ ਚੇਅਰ ਪਰਸਨ, ਸਕੱਤਰ ਅਤੇ ਪੰਜਾਬੀ ਤੇ ਉੱਘੇ ਲੇਖਕ ਸਰਦਾਰ ਸੁਰਜੀਤ ਪਾਤਰ ਵੀ ਮੌਜੂਦ ਸਨ। ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੁਆਰਾ ਵਿਦਿਆਰਥਣ ਨੂੰ ਹੋਰ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਵਿਦਿਆਰਥਣ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨਿਤ ਹੋਣਾ ਨਾ ਸਿਰਫ ਰੇਲਵੇ ਮੰਡੀ ਸਕੂਲ ਲਈ ਬਲਕਿ ਹੁਸ਼ਿਆਰਪੁਰ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਅਰੋੜਾ ਜੀ ਨੇ ਵਿਦਿਆਰਥਨ ਅਵੰਤਿਕਾ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਸਨਮਾਨ ਪ੍ਰਾਪਤੀ ਤੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪਤਵੰਤੇ ਸੱਜਣਾ ਨੇ ਵਧਾਈ ਦਿੱਤੀ।

LEAVE A REPLY

Please enter your comment!
Please enter your name here