ED ਵੱਲੋਂ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਜੰਗਲਾਤ ਘੁਟਾਲਾ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

jalandhar : ਇਨਫ਼ੋਰਸਮੈਂਟ ਡਾਇਰਕਟੋਰੇਟ ਨੇ ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਇਹ ਗ੍ਰਿਫ਼ਤਾਰੀ ਜੰਗਲਾਤ ਘੁਟਾਲਾ ਮਾਮਲੇ ਵਿੱਚ ਹੋਈ ਦੱਸੀ ਜਾਂਦੀ ਹੈ।

ਯਾਦ ਰਹੇ ਕਿ 30 ਨਵੰਬਰ 2023 ਨੂੰ ਈ.ਡੀ. ਨੇ ਧਰਮਸੋਤ ਦੇ ਗ੍ਰਹਿ ਵਿਖ਼ੇ ਛਾਪੇਮਾਰੀ ਕਰਦਿਆਂ ਜਾਂਚ ਕੀਤੀ ਸੀ।

ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਉਂਂਸ ਬਿਓਰੋ ਵੱਲੋਂ ਪਹਿਲਾਂ ਜੰਗਲਾਤ ਘੁਟਾਲੇ ਵਿੱਚ ਅਤੇ ਫ਼ਿਰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।

LEAVE A REPLY

Please enter your comment!
Please enter your name here