ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਦੇ ਚਾਰ ਮੈਬਰਾਂ ਦੀ ਹੋਈ ਮੌਤ

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਟਿਆਲਾ ਦੇ ਸਨੋਰੀ ਵਿੱਚ ਸਥਿਤ ਮਾਰਕਰ ਕਲੋਨੀ ਵਿੱਚ ਇੱਕੋ ਪਰਿਵਾਰ ਦੇ 4 ਮੈਬਰਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਨਵਾਬ ਕੁਮਾਰ ਉਸਦੀ ਪਤਨੀ ਅਤੇ ਉਸਦੀ ਲੜਕੀ ਰੁਕਾਇਆ ਉਮਰ 4 ਸਾਲਾ ਤੇ ਲੜਕਾ ਅਰਮਾਨ ਕੁਮਾਰ ਉਮਰ 2 ਸਾਲਾ ਵਾਸੀ ਬਿਹਾਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਚਾਰੋ ਜਾਣੇ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸਨ ਤਾਂ ਅਚਾਨਕ ਅੰਗੀਠੀ ਦਾ ਧੂਆਂ ਚੜਨ ਕਾਰਨ ਬੱਚਿਆਂ ਸਣੇ ਮਾਤਾ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

LEAVE A REPLY

Please enter your comment!
Please enter your name here