7 ਸਾਲ ਪਹਿਲਾਂ ਆਸਟ੍ਰੇਲੀਆਂ ਗਏ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਕਰਨਾਲ ਦੇ ਪਿੰਡ ਕੈਮਲਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਾਹਿਲ ਉਮਰ 27 ਸਾਲਾ ਵਾਸੀ ਕੈਮਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਹਿਲ ਆਪਣੇ ਦੋਸਤਾਂ ਨਾਲ ਵਿਕਟੋਰੀਆ ਬੀਚ ਤੇ ਸਮੁੰਦਰ ਵਿੱਚ ਨਹਾਉਣ ਗਿਆ ਸੀ, ਤੇ ਇਸ ਦੌਰਾਨ ਉਸ ਦੀਆਂ ਐਨਕਾਂ ਸਮੁੰਦਰ ਵਿੱਚ ਡਿੱਗ ਗਈਆਂ ਅਤੇ ਜਿਵੇਂ ਹੀ ਉਹ ਉਨ੍ਹਾਂ ਨੂੰ ਚੁੱਕਣ ਲੱਗਾ ਤਾਂ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਸਮੁੰਦਰ ਵਿੱਚ ਡੁੱਬ ਗਿਆ।

Advertisements

ਆਸਟ੍ਰੇਲੀਅਨ ਪੁਲਿਸ ਨੇ ਹੈਲੀਕਾਪਟਰ ਰਾਹੀਂ ਬਚਾਅ ਕਾਰਜ ਸ਼ੁਰੂ ਕੀਤਾ, ਪਰ ਧੁੰਦ ਅਤੇ ਹਨੇਰੇ ਕਾਰਨ ਕੋਈ ਸੁਰਾਗ ਨਹੀਂ ਮਿਲ ਸਕਿਆ। ਜਾਣਕਾਰੀ ਮੁਤਾਬਕ ਸਾਹਿਲ ਦੀ ਲਾਸ਼ ਸਮੁੰਦਰ ਦੇ ਦੂਜੇ ਸਿਰੇ ਤੇ ਚਲੀ ਗਈ ਸੀ, ਜਿੱਥੇ ਆਸਟ੍ਰੇਲੀਆ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਾਹਿਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here