ਬਲਬੀਰ ਉਰਫ਼ ਬੀਰਾ ਵਾਸੀ ਦੇਨੋਵਾਲ ਖੁਰਦ 600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੜਸ਼ੰਕਰ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਗੜਸ਼ੰਕਰ ਪੁਲਿਸ ਨੇ ਨਸ਼ੀਲੀ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐਸਆਈ ਰਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਸ਼ਤ ਦੌਰਾਨ ਪੁਲ ਨਹਿਰ ਬੰਗਾ ਰੋਡ ਗੜਸ਼ੰਕਰ ਵਿਖੇ ਮੌਜੂਦ ਸਨ ਤਾਂ ਦੇਨੋਵਾਲ ਵੱਲੋਂ  ਪੈਦਲ ਆ ਰਹੇ ਨੌਜਵਾਨ ਨੂੰ ਵੇਖਿਆ, ਜਿਸਨੇ ਸੱਜੇ ਹੱਥ ਵਿੱਚ ਕਾਲੇ ਰੰਗ ਦਾ ਮੋਮੀ ਵਜ਼ਨਦਾਰ ਲਿਫਾਫਾ ਫੜਿਆ ਹੋਇਆ ਸੀ। ਪੁਲਿਸ ਨੇ ਵੇਖ ਕੇ ਉਸਨੇ ਲਿਫਾਫਾ ਸੁੱਟ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਸਦਾ ਨਾਂ ਪਤਾ ਪੁੱਛਿਆ। ਜਿਸਨੇ ਆਪਣਾ ਨਾਂ ਬਲਬੀਰ ਸਿੰਘ ਉਰਫ਼ ਬੀਰਾ ਪੁੱਤਰ ਸੰਤ ਰਾਮ ਵਾਲੀ ਦੇਨੋਵਾਲ ਖੁਰਦ ਥਾਣਾ ਗੜਸ਼ੰਕਰ ਦੱਸਿਆ। ਜਦੋਂ ਪੁਲਿਸ ਵੱਲੋਂ ਲਿਫਾਫੇ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here