ਬਟਾਲਾ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਟਾਲਾ ਵੱਲ ਤੋਂ ਆ ਰਹੀ ਕਾਰ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਗਟ ਸਿੰਘ ਉਮਰ 50 ਸਾਲਾ ਵਾਸੀ ਭੱਟੀ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਰਗਟ ਮੋਟਰਸਾਈਕਲ ਤੇ ਸਵਾਰ ਹੋ ਕੇ ਦਵਾਈ ਲੈਣ ਲਈ ਜਾ ਰਹੇ ਸਨ ਤਾਂ ਅਚਾਨਕ ਸਾਹਮਣੇ ਤੋਂ ਆ ਰਹੀ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਤੇ ਪਰਗਟ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ।

LEAVE A REPLY

Please enter your comment!
Please enter your name here