ਬਜਰੰਗ ਦਲ ਦੇ ਨੇਤਾ ਨਰੇਸ਼ ਪੰਡਿਤ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਮੰਦਰ ਪ੍ਰਾਣ ਪ੍ਰਤਿਸ਼ਠਾ ਸ਼ੋਭਾ ਯਾਤਰਾ ਦਾ ਸੱਦਾ ਪੱਤਰ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਅਯੋਧਿਆ ਵਿਖੇ 22 ਜਨਵਰੀ ਨੂੰ  ਭਗਵਾਨ ਸ਼੍ਰੀ ਰਾਮ ਦੇ ਮੰਦਰ ਦੇ ਨਿਰਮਾਣ ਨੂੰ ਲੈ ਕੇ  ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਸਬੰਧ ਵਿੱਚ ਵਿਰਾਸਤੀ ਸ਼ਹਿਰ ਦੇ ਹਿੰਦੂ ਸੰਗਠਨਾਂ ਵਲੋਂ 20 ਜਨਵਰੀ ਨੂੰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਲਈ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਜ਼ਿਲਾ ਪ੍ਰਧਾਨ ਦੀਪਕ ਮਦਾਨ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ, ਹਿੰਦੂ ਆਗੂ ਅਨਿਲ ਸ਼ੁਕਲਾ, ਸਮਾਜ ਸੇਵਕ ਰਮਨ ਮਲਹੋਤਰਾ ਅਤੇ ਰਾਮ ਭਗਤ ਪੰਕਜ ਧੀਮਾਨ ਨੇ ਬਜਰੰਗ ਦਲ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਤੇ ਨਰੇਸ਼ ਪੰਡਿਤ ਨੇ ਦੱਸਿਆ ਕਿ ਭਗਵਾਨ ਸ਼੍ਰੀ ਰਾਮ ਦੇ ਮੰਦਰ ਨਿਰਮਾਣ ਦੇ ਸਬੰਧ ਵਿੱਚ 20 ਜਨਵਰੀ ਨੂੰ ਸ਼ਹਿਰ ਵਿੱਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਬਜਰੰਗ ਦਲ ਦੇ 51 ਵਰਕਰ ਭਗਵੇਂ ਝੰਡੇ ਲੈ ਕੇ ਭਾਗ ਲੈਣਗੇ।ਇਸ ਮੌਕੇ ਬਜਰੰਗ ਦਲ ਦੇ ਆਗੂ ਨਰੇਸ਼ ਪੰਡਿਤ ਨੇ ਦੱਸਿਆ ਕਿ ਕਪੂਰਥਲਾ ਵਿਖੇ ਇਹ ਇੱਕ ਇਤਿਹਾਸਿਕ  ਸ਼ੋਭਾ ਯਾਤਰਾ ਹੋਵੇਗੀ।

Advertisements

ਜਿਸ ਵਿੱਚ ਹਜ਼ਾਰਾਂ ਰਾਮ ਭਗਤ ਸ਼ਿਰਕਤ ਕਰਨਗੇ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ ਚ ਭਗਵਾਨ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੇ ਆਪਣੇ ਆਪਣੇ ਘਰਾਂ ਵਿੱਚ ਦੀਵੇ ਜਗਾ ਕੇ ਦੀਵਾਲੀ ਮਨਾਉਣ ਅਤੇ ਨੇੜੇ ਦੇ ਮੰਦਰ ਚ ਜਾ ਕੇ ਦੀਵਾ ਜਗਾਓ। ਨਰੇਸ਼ ਪੰਡਿਤ ਨੇ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਸ਼ਹਿਰ ਵਾਸੀਆਂ ਦੇ ਉਤਸ਼ਾਹ ਅਤੇ ਖੁਸ਼ੀ ਨੂੰ ਦੇਖਕੇ   ਇਹ ਯਕੀਨ ਹੋ ਗਿਆ ਹੈ ਕਿ 22 ਜਨਵਰੀ ਦੇ ਦਿਨ ਸਿਰਫ ਅਯੁੱਧਿਆ ਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿੱਚ ਦੀਵਾਲੀ ਮਨਾਈ ਜਾਵੇਗੀ।

ਰਾਮ ਮੰਦਰ ਦੇ ਨਿਰਮਾਣ ਲਈ ਕੁਰਬਾਨੀਆਂ ਦੇਣ ਵਾਲੇ ਰਾਮ ਭਗਤਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨਰੇਸ਼ ਪੰਡਿਤ ਨੇ ਕਿਹਾ ਕਿ ਅੱਜ ਉਨ੍ਹਾਂ ਸਾਰੇ ਰਾਮ ਭਗਤਾਂ ਦਾ ਸੁਪਨਾ ਸਾਕਾਰ ਹੋਇਆ ਹੈ ਜਿਨ੍ਹਾਂ ਨੇ ਸ਼੍ਰੀ ਰਾਮ ਲਈ ਆਪਣਾ ਬਲੀਦਾਨ ਦਿੱਤਾ,ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੋਂ ਵਿਸ਼ਾਲ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼ਹਿਰ ਨੂੰ ਸ਼ਾਨਦਾਰ ਦਿੱਖ ਦੇਣ ਦੇ ਨਾਲ-ਨਾਲ ਪੂਰੇ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਸੜਕਾਂ ਨੂੰ ਸੁੰਦਰ ਤੇ ਸਜਾਵਟ ਕਰਨ ਦੀ ਵੀ ਮੰਗ ਕੀਤੀ।

LEAVE A REPLY

Please enter your comment!
Please enter your name here