ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਟਰੱਕ ਨਾਲ ਟੱਕਰਾਈ, 3 ਪੁਲਿਸ ਮੁਲਜ਼ਮਾਂ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ-ਪਠਾਨਕੋਟ ਹਾਈਵੇ ਤੇ ਪਿੰਡ ਈਮਾ ਮਾਂਗਟ ਨੇੜੇ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਦੌਰਾਨ ਪੀਏਪੀ ਦੇ ਚਾਰ ਮੁਲਜ਼ਮਾਂ ਦੀ ਮੌਤ ਹੋ ਗਈ।

Advertisements

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ, ਤੇ ਜਦੋਂ ਬੱਸ ਮੁਕੇਰੀਆਂ ਨੇੜੇ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਮੋਕੇ ਤੇ ਪੁਲਿਸ ਨੇ ਪਹੁੰਚ ਕੇ ਬੱਸ ਵਿੱਚ ਫਸੇ ਮੁਲਜ਼ਮਾਂ ਨੂੰ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਭੇਜ ਦਿੱਤਾ। ਸੀਐੱਮ ਭਗਵੰਤ ਮਾਨ ਵੱਲੋਂ ਇਸ ਹਾਦਸੇ ਪ੍ਰਤੀ ਡੂੰਘਾ ਦੁੱਖ ਪ੍ਰਗਾਟਿਆ ਗਿਆ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here