Wednesday, October 21, 2026
Home International ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 4 ਦੀ ਮੌਤ, 1 ਗੰਭੀਰ ਜ਼ਖ਼ਮੀ

ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 4 ਦੀ ਮੌਤ, 1 ਗੰਭੀਰ ਜ਼ਖ਼ਮੀ

ਕੈਨੇਡਾ (ਦ ਸਟੈਲਰ ਨਿਊਜ਼), ਪਲਕ। ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆਂ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 1 ਗੰਭੀਰ ਜ਼ਖ਼ਮੀ ਹੋ ਗਿਆ। ਵਰਨੌਨ ਨੌਰਥ ਓਕਾਨਾਗਨ ਆਰ.ਸੀ.ਐੱਮ.ਪੀ. ਦੇ ਕਾਂਸਟੇਬਲ ਕ੍ਰਿਸ ਟੇਰਲੇਸਕੀ ਨੇ ਦੱਸਿਆ ਕਿ ਇਹ ਇੱਕ ਭਿਆਨਕ ਤ੍ਰਾਸਦੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸਾਡੀ ਦਿਲੀ ਹਮਦਰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Advertisements

LEAVE A REPLY

Please enter your comment!
Please enter your name here