5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਏ ਨੌਜਵਾਨ ਦੀ ਹੋਈ ਮੌਤ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਟਾਲਾ ਵਡਾਲਾ ਬਾਂਗਰ ਦੇ ਨੌਜਵਾਨ ਦੀ ਹਾਂਗਕਾਂਗ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਰਜਨ ਸਿੰਘ ਉਮਰ 30 ਸਾਲਾ ਵਾਸੀ ਬਟਾਲਾ ਵਡਾਲਾ ਬਾਂਗਰ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਸੁਰਜਨ 5 ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ ਤੇ ਅਚਾਨਕ ਉੱਥੇ ਉਸਨੂੰ ਹਾਰਟਅਟੈੱਕ ਆ ਗਿਆ ਸੀ ਤੇ ਇਸ ਦੌਰਾਨ ਉਸਨੂੰ ਹਸਪਤਾਲ ਦਾਖਲ ਕਰਵਾਇਆ ਸੀ ਜਿੱਥੇ ਉਸਨੂੰ ਫਰਕ ਪੈ ਗਿਆ ਸੀ ਪਰ ਅਚਾਨਕ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

Advertisements

ਸੁਰਜਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਦੌੜ ਪਈ। ਪਰਿਵਾਰਕ ਮੈਬਰਾਂ ਨੇ ਪ੍ਰਸ਼ਾਸਨ ਤੇ ਭਗਵੰਤ ਮਾਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੁਰਜਨ ਦੀ ਲਾਸ਼ ਨੂੰ ਪਿੰਡ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here