ਐਸਡੀਐਮ ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ: ਨਰਿੰਦਰ ਚੀਮਾ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਅਤੇ ਜਿਲਾ ਪ੍ਰਧਾਨ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ (PCS) ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਗਲਤ ਸ਼ਬਦਾਵਲੀ ਵਰਤ ਕੇ ਸਬ ਡਵੀਜ਼ਨ, ਸੁਲਤਾਨਪੁਰ ਲੋਧੀ ਦੇ ਸਟਾਫ ਨੂੰ ਬਿਨ੍ਹਾ ਵਜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਸਟਾਫ ਵੱਲੋਂ 2 ਦਿਨ ਦੀ ਸਮੂਹਿਕ ਛੁੱਟੀ ਮਾਨਯੋਗ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਭੇਜਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਸੂਚਨਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੀ ਜਥੇਬੰਦੀ ਨੂੰ ਭੇਜੀ ਗਈ ਹੈ।

Advertisements

ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਤਾਨਾਸ਼ਾਹੀ ਰਵੱਈਏ ਨੂੰ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਕਦੇ ਬਰਦਾਸ਼ਤ ਨਹੀਂ ਕਰੇਗੀ, ਕਿਉਂਕਿ ਕਰਮਚਾਰੀਆਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਇਸ ਲਈ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਨੇ ਫੈਸਲਾ ਲਿਆ ਹੈ ਕਿ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦਾ ਸਟਾਫ ਮਿਤੀ 18-01-2024 ਅਤੇ ਮਿਤੀ 19-01-2024 ਨੂੰ ਸਮੂਹਿਕ ਛੁੱਟੀ ਤੇ ਰਹੇਗਾ। ਜੇਕਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਕਰਮਚਾਰੀਆਂ ਨੂੰ ਮਿਤੀ 19-01-2024 ਤੱਕ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜਿਸਦੀ ਸਾਰੀ ਜਿਮੇਵਾਰੀ ਐਸ ਡੀ ਐਮ ਸੁਲਤਾਨਪੁਰ ਲੋਧੀ ਅਤੇ ਜਿਲਾ ਪ੍ਰਸਾਸ਼ਨ, ਕਪੂਰਥਲਾ ਦੀ ਹੋਵੇਗੀ।

LEAVE A REPLY

Please enter your comment!
Please enter your name here