ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਸੂਬਾ ਸਰਕਾਰ 40 ਕਰੋੜ ਰੁਪਏ ਖਰਚ ਕਰ ਰਹੀ ਹੈ: ਚੇਅਰਮੈਨ ਇੰਡੀਅਨ  

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਇੱਕ ਬੱਸ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਰਵਾਨਾ ਹੋਈ।ਇਸ ਬੱਸ ਨੂੰ ਹਰੀ ਝੰਡੀ ਦੇ ਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਐਸਡੀਐਮ ਲਾਲ ਬਿਸਵਾਸ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਐਸਡੀਐਮ ਲਾਲ ਬਿਸਵਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਬੱਸ ਰਾਹੀਂ ਸ਼ਰਧਾਲੂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਮੁਫਤ ਭੋਜਨ ਅਤੇ ਰਿਹਾਇਸ਼ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ।

Advertisements

ਇੰਡੀਅਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰੀ ਹਜ਼ੂਰ ਸਾਹਿਬ,ਸ੍ਰੀ ਪਟਨਾ ਸਾਹਿਬ,ਸ਼੍ਰੀ ਅਨੰਦਪੁਰ ਸਾਹਿਬ,ਮਾਤਾ ਨੈਣਾ ਦੇਵੀ ਜੀ, ਸ਼੍ਰੀ ਵਰਿੰਦਾਵਨ ਧਾਮ,ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ,ਮਾਤਾ ਜਵਾਲਾ ਜੀ,ਵਾਰਾਣਸੀ,ਸ਼੍ਰੀ ਖਾਟੂ ਸ਼ਿਆਮ ਜੀ,ਸ਼੍ਰੀ ਸਾਲਾਸਰ ਧਾਮ ਅਤੇ ਖਵਾਜਾ ਅਜਮੇਰ ਸ਼ਰੀਫ ਦਰਗਾਹ ਦੀਆਂ ਮੁਫਤ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ।ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ 40 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਇਸ ਬੱਸ ਰਾਹੀਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਸ਼ੁਰੂ ਕੀਤੀ ਗਈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਰਹੀ ਉਹ ਬਿਨਾਂ ਕਿਸੇ ਫੀਸ ਦੇ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਲੋਕ ਧਾਰਮਿਕ ਸਥਾਨਾਂ ਦਾ ਦੌਰਾ ਕਰ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਲਈ ਜ਼ਰੂਰੀ ਵਸਤਾਂ ਵਾਲਾ ਬੈਗ ਵੀ ਸ਼ਰਧਾਲੂਆਂ ਨੂੰ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਅਮਰੀਕ ਸਿੰਘ ਢਿੱਲੋਂ, ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ, ਯੂਥ ਆਗੂ ਗੌਰਵ ਕੰਡਾ, ਸੁਖਦੇਵ ਸਿੰਘ ਰਿੰਕੂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here