ਸ਼੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿਚ 20 ਜਨਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਚ ਵੱਡੀ ਗਿਣਤੀ ਚ ਸ਼ਾਮਲ ਹੋਣਗੇ ਭਾਜਪਾ ਵਰਕਰ: ਖੋਜੇਵਾਲ/ਸੰਨੀ ਬੈਂਸ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਸਬੰਧ ਵਿਚ ਸ਼ਹਿਰ ਦੇ ਸਮੂਹ ਹਿੰਦੂ ਸੰਗਠਨਾਂ ਵਲੋਂ 20 ਜਨਵਰੀ ਨੂੰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਲਈ ਵੀਰਵਾਰ ਨੂੰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਅਤੇ ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੂੰ ਯਾਤਰਾ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਭਾਜਪਾ ਵਰਕਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਭਗਵਾਨ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਹਿੰਦੂ ਆਗੂਆਂ ਦੀਪਕ ਮਦਾਨ, ਸੰਦੀਪ ਪੰਡਿਤ, ਅਨਿਲ ਸ਼ੁਕਲਾ, ਰਮਨ ਮਲਹੋਤਰਾ ਨੇ ਦੱਸਿਆ ਕਿ ਸ਼੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਸਬੰਧ ਵਿੱਚ 20 ਜਨਵਰੀ ਨੂੰ ਸ਼ਹਿਰ ਦੀਆਂ ਸਮੂਹ ਹਿੰਦੂ ਜਥੇਬੰਦੀਆਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ।ਇਸ ਦੌਰਾਨ ਰਾਤ ਨੂੰ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਇਸ ਮੌਕੇ ਦੀਪਕ ਮਦਾਨ, ਸੰਦੀਪ ਪੰਡਿਤ, ਅਨਿਲ ਸ਼ੁਕਲਾ, ਰਮਨ ਮਲਹੋਤਰਾ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਭਾਰਤ ਦੀਆਂ ਪਰੰਪਰਾਵਾਂ ਦਾ ਆਧੁਨਿਕ ਪ੍ਰਤੀਕ ਬਣੇਗਾ।

Advertisements

ਉਨ੍ਹਾਂ ਕਿਹਾ ਕਿ ਰਾਮ ਮੰਦਰ ਕਰੋੜਾਂ ਲੋਕਾਂ ਦੇ ਸਾਂਝੇ ਸੰਕਲਪ ਦੀ ਸ਼ਕਤੀ ਦਾ ਪ੍ਰਤੀਕ ਹੋਵੇਗਾ।ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਅੱਜ ਅਯੁੱਧਿਆ ਵਿੱਚ ਵਿਸ਼ਾਲ ਰਾਮ ਮੰਦਰ ਦਾ ਨਿਰਮਾਣ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਜਨਮ ਭੂਮੀ ਦੇ ਟੁੱਟਣ ਅਤੇ ਮੁੜ ਬਨਣ ਦੇ ਚੱਕਰ ਤੋਂ ਮੁਕਤੀ ਦਾ ਦਿਨ ਹੈ ਅਤੇ ਰਾਮ ਮੰਦਿਰ ਦਾ ਨਿਰਮਾਣ ਭਾਰਤ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਹੈ।ਉਨ੍ਹਾਂ ਨੇ ਇਸ ਗੱਲ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਰਾਮ ਜਨਮ ਭੂਮੀ ਨੂੰ ਢਾਹੁਣ ਅਤੇ ਪੁਨਰ ਨਿਰਮਾਣ ਦੇ ਚੱਕਰ ਤੋਂ ਮੁਕਤੀ ਮਿਲ ਚੁੱਕੀ ਹੈ ਅਤੇ ਹੁਣ ਟੈਂਟ ਦੇ ਸਥਾਨ ਤੇ ਇੱਕ ਵਿਸ਼ਾਲ ਮੰਦਰ ਦਾ ਨਿਰਮਾਣ ਹੋ ਚੁੱਕਿਆ ਹੈ। ਖੋਜੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ15 ਅਗਸਤ ਨੂੰ ਸੁਤੰਤਰਤਾ ਸੰਗਰਾਮ ਦੇ ਲਈ ਦੇਸ਼ ਭਰ ਦੇ ਲੋਕਾਂ  ਵਲੋਂ ਦਿੱਤੇ ਗਏ ਬਲੀਦਾਨ ਦਾ ਪ੍ਰਤੀਕ ਹੈ, ਉਸੇ ਤਰ੍ਹਾਂ ਅੱਜ ਦਾ ਦਿਨ ਰਾਮ ਮੰਦਰ ਲਈ ਪੀੜ੍ਹੀਆਂ ਦੇ ਸਮਰਪਣ ਅਤੇ ਨਿਰੰਤਰ ਸੰਘਰਸ਼ ਦਾ ਪ੍ਰਤੀਕ ਹੈ।

ਉਨ੍ਹਾਂ ਇਸ ਮੌਕੇ ਤੇ ਉਨ੍ਹਾਂ ਲੋਕਾਂ ਨੂੰ ਯਾਦ ਅਤੇ ਸਮਰਨ ਕੀਤਾ ਅਤੇ ਉਨ੍ਹਾਂਦੇ ਪ੍ਰਤੀ ਸਮਮਾਨ ਪ੍ਰਗਟ ਕੀਤਾ ਜਿਨ੍ਹਾਂ ਦੇ ਸੰਘਰਸ਼ ਦੇ ਨਤੀਜੇ ਵਜੋਂ ਰਾਮ ਮੰਦਰ ਦਾ ਸੁਪਨਾ ਸਾਕਾਰ ਹੋਇਆ ਹੈ। ਖੋਜੇਵਾਲ ਨੇ ਕਿਹਾ ਕਿ ਸ਼੍ਰੀ ਰਾਮ ਦੀ ਹੋਂਦ ਨੂੰ ਮਿਟਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਅੱਜ ਵੀ ਉਹ ਸਾਡੇ ਸੱਭਿਆਚਾਰ ਦਾ ਥੰਮ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਭਾਰਤ ਦੀ ਸੰਸਕ੍ਰਿਤੀ, ਸਾਡੀ ਆਸਥਾ, ਰਾਸ਼ਟਰੀ ਭਾਵਨਾ ਅਤੇ ਸਮੂਹਿਕ ਸ਼ਕਤੀ ਦਾ ਆਧੁਨਿਕ ਪ੍ਰਤੀਕ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗਾ। ਮੰਦਿਰ ਦੇ ਨਿਰਮਾਣ ਨਾਲ ਕਈ ਮੌਕੇ ਪੈਦਾ ਹੋਣਗੇ ਜਿਸ ਨਾਲ ਦੇਸ਼ ਦੀ ਆਰਥਿਕਤਾ ਵਿਚ ਵੱਡਾ ਬਦਲਾਅ ਆਵੇਗਾ।

LEAVE A REPLY

Please enter your comment!
Please enter your name here