ਪੁਲਿਸ ਨੇ ਨਜਾਇਜ਼ ਮਾਈਨਿੰਗ ਕਰ ਰਹੇ ਤਿੰਨ ਲੋਕਾਂ ਨੂੰ 15 ਟਰੱਕ ਅਤੇ ਦੋ ਜੇਸੀਬੀ ਸਮੇਤ ਕੀਤਾ ਕਾਬੂ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਪਿੰਡ ਸਾਹੋਵਾਲ ਵਿੱਚ ਨਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਪੁਲਿਸ ਨੇ ਛਾਪੇਮਾਰੀ ਦੌਰਾਨ 15 ਦੇ ਕਰੀਬ ਟਰੱਕ ਦੋ ਜੇਸੀਬੀ ਮਸ਼ੀਨਾਂ ਸਮੇਤ ਤਿੰਨ ਲੋਕਾਂ ਨੂੰ ਕਾਬੂ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਅਜਨਾਲਾ ਦੇ ਐਸਐਚਓ ਸੁਖਜਿੰਦਰ ਖਹਿਰਾ ਨੇ ਦੱਸਿਆ ਕਿ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਐਕਸ਼ਨ ਕਰਦੇ ਹੋਏ ਅਜਨਾਲਾ ਦੇ ਪਿੰਡ ਸਾਹੋਵਾਲ ਵਿੱਚ ਛਾਪੇਮਾਰੀ ਕਰਕੇ 15 ਟਰੱਕ, ਦੋ ਜੇਸੀਬੀ ਮਸ਼ੀਨਾਂ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।

Advertisements

ਦੱਸ ਦੇਈਏ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਇੱਕ ਬਾਰ ਚਨੌਤੀ ਦਿੰਦੇ ਹੋਏ ਕਿਹਾ ਸੀ ਕਿ ਜੇ ਕੋਈ ਵੀ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ। ਫਿਲਹਾਲ ਪੁਲਿਸ ਉਹਨਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here