4 ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ, 5 ਦੀ ਮੌਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਨਵੀਂ ਦਿੱਲੀ ਦੇ ਪੀਤਮਪੁਰਾ ਇਲਾਕੇ ਵਿੱਚ 4 ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 7 ਲੋਕ ਝੁਲਸ ਗਏ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।  ਪੁਲਿਸ ਟੀਮ ਵੀ ਮੌਕੇ ਤੇ ਪਹੁੰਚ ਗਈ ਸੀ। ਜਾਣਕਾਰੀ ਮੁਤਾਬਕ 7 ਲੋਕਾਂ ਨੂੰ ਇਮਾਰਤ ਵਿੱਚੋਂ ਬਾਹਰ ਕੱਢਿਆ ਗਿਆ।  ਦੱਸਿਆ ਜਾ ਰਿਹਾ ਹੈ ਕਿ ਅੱਗ 4 ਮੰਜ਼ਿਲਾ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਤੇ ਲੱਗੀ। ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਟ ਜਾਂ ਰੂਮ ਹੀਟਰ ਕਾਰਨ ਲੱਗੀ ਹੋ ਸਕਦੀ ਹੈ। ਅੱਗ ਵਿੱਚ ਝੁਸਲੇ 7 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਸੌਗ ਦਾ ਮਾਹੌਲ ਪੈਦਾ ਹੋ ਗਿਆ ਹੈ।

Advertisements

LEAVE A REPLY

Please enter your comment!
Please enter your name here